Hukamnama


ਵੀਰਵਾਰ 19 ਹਾੜ 2 ਜੁਲਾਈ 2020
ੴ ਆਸ਼ਰਮ ਠਾਠ ਨਾਨਕਸਰ ਸੀਂਘੜਾ ਕਰਨਾਲ ਹਰਿਆਣਾ
ਜੁੱਗੋ ਜੁੱਗ ਅਟੱਲ ਧੰਨ ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦਾ ਅੱਜ ਦਾ ਸ੍ਰੀ ਮੁੱਖਵਾਕ
ਅੰਗ 625
ਪੂਰਨਮਾਸ਼ੀ ਐਤਵਾਰ 5/7/20
ਸੰਗਰਾਂਦ ਸਾਵਣ ਵੀਰਵਾਰ 16-7-20
ਮੱਸਿਆ ਸੌਮਵਾਰ 20/7/20
ਸੋਰਠਿ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ ਨਿਰਮਲ ਹੋਏ ਕਰਿ ਇਸਨਾਨਾ ॥ ਗੁਰਿ ਪੂਰੈ ਕੀਨੇ ਦਾਨਾ ॥੧॥ ਸਭਿ ਕੁਸਲ ਖੇਮ ਪ੍ਰਭਿ ਧਾਰੇ ॥ ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥ ਸਾਧਸੰਗਿ ਮਲੁ ਲਾਥੀ ॥ ਪਾਰਬ੍ਰਹਮੁ ਭਇਓ ਸਾਥੀ ॥ ਨਾਨਕ ਨਾਮੁ ਧਿਆਇਆ ॥ ਆਦਿ ਪੁਰਖ ਪ੍ਰਭੁ ਪਾਇਆ ॥੨॥੧॥੬੫॥ ਅਰਥ: ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਨੂੰ ਆਪਣੀ ਸੋਚ-ਮੰਡਲ ਵਿਚ ਟਿਕਾ ਕੇ ਆਤਮਕ ਜੀਵਨ ਦੇ ਸਾਰੇ ਗੁਣ (ਵਿਕਾਰਾਂ ਦੇ ਢਹੇ ਚੜ੍ਹਨ ਤੋਂ) ਠੀਕ-ਠਾਕ ਬਚਾ ਲਏ, ਪ੍ਰਭੂ ਨੇ (ਉਸ ਦੇ ਹਿਰਦੇ ਵਿਚ) ਸਾਰੇ ਆਤਮਕ ਸੁਖ ਆਨੰਦ ਪੈਦਾ ਕਰ ਦਿੱਤੇ।ਰਹਾਉ। ਹੇ ਭਾਈ! ਜੇਹੜੇ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ ਨਾਮ-ਅੰਮ੍ਰਿਤ ਨਾਲ) ਇਸ਼ਨਾਨ ਕਰਦੇ ਹਨ, ਉਹਨਾਂ ਦੇ (ਪਿਛਲੇ) ਕੀਤੇ ਹੋਏ ਸਾਰੇ ਪਾਪ ਲਹਿ ਜਾਂਦੇ ਹਨ। (ਹਰਿ-ਨਾਮ-ਜਲ ਨਾਲ) ਇਸ਼ਨਾਨ ਕਰ ਕੇ ਉਹ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ। ਪਰ ਇਹ ਬਖ਼ਸ਼ਸ਼ ਪੂਰੇ ਗੁਰੂ ਨੇ ਹੀ ਕੀਤੀ ਹੁੰਦੀ ਹੈ।੧। ਹੇ ਭਾਈ! ਸਾਧ ਸੰਗਤਿ ਵਿਚ (ਟਿਕਿਆਂ) ਵਿਕਾਰਾਂ ਦੀ ਮੈਲ ਦੂਰ ਹੋ ਜਾਂਦੀ ਹੈ, (ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਮਦਦਗਾਰ ਬਣ ਜਾਂਦਾ ਹੈ। ਹੇ ਨਾਨਕ! (ਜਿਸ ਮਨੁੱਖ ਨੇ ਰਾਮਦਾਸ-ਸਰੋਵਰ ਵਿਚ ਆ ਕੇ) ਪਰਮਾਤਮਾ ਦਾ ਨਾਮ ਸਿਮਰਿਆ, ਉਸ ਨੇ ਉਸ ਪ੍ਰਭੂ ਨੂੰ ਲੱਭ ਲਿਆ ਜੋ ਸਭ ਦਾ ਮੁੱਢ ਹੈ ਅਤੇ ਜੋ ਸਰਬ-ਵਿਆਪਕ ਹੈ।੨।੧।੬੫। सोरठि महला ५ घरु ३ दुपदे ੴ सतिगुर प्रसादि ॥ रामदास सरोवरि नाते ॥ सभि उतरे पाप कमाते ॥ निरमल होए करि इसनाना ॥ गुरि पूरै कीने दाना ॥१॥ सभि कुसल खेम प्रभि धारे ॥ सही सलामति सभि थोक उबारे गुर का सबदु वीचारे ॥ रहाउ ॥ साधसंगि मलु लाथी ॥ पारब्रहमु भइओ साथी ॥ नानक नामु धिआइआ ॥ आदि पुरख प्रभु पाइआ ॥२॥१॥६५॥ अर्थ: हे भाई! जिस मनुष्य ने गुरू के शबद को अपनी सोच मंडल में टिका के आत्मिक जीवन के सारे गुण (विकारों के जाल में फसने से) ठीक ठाक बचा लिए, प्रभू ने (उसके हृउय में) सारे आत्मिक सुख आनंद पैदा कर दिए। रहाउ। हे भाई! जो मनुष्य राम के दासों के सरोवर में (साध-संगति में नाम-अमृत से) स्नान करते हैं, उनके (पिछले) किए हुए पाप उतर जाते हैं। (हरी नाम जल से) स्नान करके वे पवित्र जीवन वाले हो जाते हैं। पर ये कृपा पूरे गुरू ने ही की हुई होती है।1। हे भाई! साध-संगति में (टिकने से) विकारों की मैल दूर हो जाती है, (साध-संगति की बरकति से) परमात्मा मददगार बन जाता है। हे नानक! (जिस मनुष्य ने रामदास सरोवर में आ के) परमात्मा का नाम सिमरा, उसने उस प्रभू को पा लिया जो सबका आदि है और सर्व-व्यापक है।2।1।65। Soraṯẖ mėhlā 5 gẖar 3 ḏupḏe Ik▫oaʼnkār saṯgur parsāḏ. There is but One God. By True Guru's grace, He is obtained. Rāmḏās sarovar nāṯe. By bathing in the Nectar-tank of Ram Dass, Sabẖ uṯre pāp kamāṯe. all the sins previously committed are washed off. Nirmal ho▫e kar isnānā. Having and ablution, one becomes pure. Gur pūrai kīne ḏānā. ||1|| The Perfect Guru has given this gift. Sabẖ kusal kẖem parabẖ ḏẖāre. With pleasure and peace the Lord has blessed all. Sahī salāmaṯ sabẖ thok ubāre gur kā sabaḏ vīcẖāre. Rahā▫o. Pondering over the Guru's hymns all the things are saved in tact. Pause. Sāḏẖsang mal lāthī. In the society of saints, man's filth is washed off, Pārbarahm bẖa▫i▫o sāthī. and the Supreme Lord becomes his friend. Nānak nām ḏẖi▫ā▫i▫ā. Nanak has meditated on the Name, Āḏ purakẖ parabẖ pā▫i▫ā. ||2||1||65|| and attained to his Lord, the Primal Being.